Wallpaper List

SANTA KE KARAJ

 Santa Key Karajnta 

DOWNLOAD

ਸੂਹੀ ਮਹਲਾ 5 ॥

ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥
ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥
ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥
ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥
ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥
ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥1॥

ਹੇ ਭਾਈ ! (ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ ।

ਹੇ ਭਾਈ ! (ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ । (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ । (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ ।

ਹੇ ਨਾਨਕ ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾ) ਨਾਮ ਸਿਮਰਨਾ ਸ਼ੁਰੂ ਕਰ ਦਿੱਤਾ । ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ ।1।


  

No comments:

Post a Comment

Express Your Views