DOWNLOAD
ਸਲੋਕ ਮਃ 1 ॥
ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥
ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥
ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥
ਜਿਨ੍ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥1॥
ਹੇ ਨਾਨਕ ! (ਜਗਤ ਸਮਝਦਾ ਹੈ ਕਿ) ਜੇ ਧਨ ਮਿਲ ਜਾਏ ਤਾਂ ਇੱਜ਼ਤ ਬਣੀ ਰਹਿੰਦੀ ਹੈ ਤੇ ਧਰਮ ਕਮਾ ਸਕੀਦਾ ਹੈ ।
ਪਰ, ਜਿਸ (ਧਨ) ਦੇ ਕਾਰਣ ਸਿਰ ਉਤੇ ਚੋਟਾਂ ਪੈਣ ਉਹ ਧਨ ਮਿੱਤ੍ਰ (ਭਾਵ, ਸ਼ਰਮ ਧਰਮ ਵਿਚ ਸਹਾਈ) ਨਹੀਂ ਕਿਹਾ ਜਾ ਸਕਦਾ । ਜਿਨ੍ਹਾਂ ਪਾਸ ਧਨ ਹੈ ਉਹਨਾਂ ਦਾ ਨਾਮ ‘ਕੰਗਾਲ’ ਹੈ; (ਉਹ ਆਤਮਕ ਜੀਵਨ ਵਿਚ ਕੰਗਾਲ ਹਨ);
ਤੇ ਹੇ ਪ੍ਰਭੂ ! ਜਿਨ੍ਹਾਂ ਦੇ ਹਿਰਦੇ ਵਿਚ ਤੂੰ ਆਪ ਵੱਸਦਾ ਹੈਂ ਉਹ ਹਨ ਗੁਣਾਂ ਦੇ ਸਮੁੰਦਰ ।1।
People misunderstand that wealth earns character and
devotion,
but that wealth cannot be considered as friend, as it makes man suffer and get punished.
Those who possess only this worldly wealth,
and lack the Spiritual life are known as paupers.
But those, who earn the wealth of Devotion
and within whose hearts You dwell, O God -
those people are oceans of virtue. ||1||
those people are oceans of virtue. ||1||
No comments:
Post a Comment
Express Your Views