ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ 1
ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥1॥
ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥
ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥1॥ ਰਹਾਉ ॥
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥
ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥2॥
ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥
ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥3॥
ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥4॥1॥
ਜਿਸ (ਸਤਸੰਗ-) ਘਰ ਵਿਚ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕੀਤੀ ਜਾਂਦੀ ਹੈ ਅਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ (ਹੇ ਜਿੰਦ-ਕੁੜੀਏ !) ਉਸ (ਸਤਸੰਗ-) ਘਰ ਵਿਚ (ਜਾ ਕੇ ਤੂੰ ਭੀ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ (ਸੁਹਾਗ-ਮਿਲਾਪ ਦੀ ਤਾਂਘ ਦੇ ਸ਼ਬਦ) ਗਾਇਆ ਕਰ ਅਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰਿਆ ਕਰ ।1।
(ਹੇ ਜਿੰਦੇ !) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫ਼ਤਿ ਦੇ ਗੀਤ ਗਾ (ਅਤੇ ਆਖ-) ਮੈਂ ਸਦਕੇ ਹਾਂ ਉਸ ਸਿਫ਼ਤਿ-ਦੇ-ਗੀਤ ਤੋਂ ਜਿਸ ਦੀ ਬਰਕਤਿ ਨਾਲ ਸਦਾ ਦਾ ਸੁਖ ਮਿਲਦਾ ਹੈ ।1। ਰਹਾਉ।
(ਹੇ ਜਿੰਦੇ ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ, (ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ !) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਭੀ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ) ? (ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ) ।2।
(ਸਤਸੰਗ ਵਿਚ ਜਾ ਕੇ, ਹੇ ਜਿੰਦੇ ! ਅਰਜ਼ੋਈਆਂ ਕਰਿਆ ਕਰ-) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਸਾਹੇ-ਚਿੱਠੀ ਆਉਣੀ ਹੈ, ਹੇ ਸਤਸੰਗੀ ਸਹੇਲੀਓ !) ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ !) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਓ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪ੍ਰਭੂ-ਪਤੀ ਨਾਲ ਮੇਰਾ ਮਿਲਾਪ ਹੋ ਜਾਏ ।3।
(ਪਰਲੋਕ ਵਿਚ ਜਾਣ ਲਈ ਮੌਤ ਦੀ) ਇਹ ਸਾਹੇ-ਚਿੱਠੀ ਹਰੇਕ ਘਰ ਵਿਚ ਆ ਰਹੀ ਹੈ, ਇਹ ਸੱਦੇ ਨਿਤ ਪੈ ਰਹੇ ਹਨ । (ਹੇ ਸਤਸੰਗੀਓ !) ਉਸ ਸੱਦਾ ਭੇਜਣ ਵਾਲੇ ਪ੍ਰਭੂ-ਪਤੀ ਨੂੰ ਯਾਦ ਰੱਖਣਾ ਚਾਹੀਦਾ ਹੈ (ਕਿਉਂਕਿ) ਹੇ ਨਾਨਕ ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ ।4।1।
In that house where the Praises of the Creator are chanted and contemplated
-in that house, sing Songs of Praise; meditate and remember the Creator Lord. ||1||
Sing the Songs of Praise of my Fearless Lord.
I am a sacrifice to that Song of Praise which brings eternal peace. ||1||Pause||
Day after day, He cares for His beings; the Great Giver watches over all.
Your Gifts cannot be appraised; how can anyone compare to the Giver? ||2||
The day of my wedding (unification) with God is pre-ordained. Come, gather together and prepare for my departure.
My friends, give me your blessings, that I may merge with my God and Master. ||3||
Unto each and every home, into each and every heart, this summon of Death is sent out; the call comes each and every day.
Remember in meditation the One who summons us; O Nanak, that day is drawing near! ||4||1||
No comments:
Post a Comment
Express Your Views