ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥
ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧ ਸੰਗਿ ਦੁਰਮਤਿ ਮਲੁ ਹਿਰਿਆ ॥
ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥
ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥
ਸਗਲ ਥਾਨ ਤੇ ਓਹੁ ਊਤਮ ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥8॥3॥ {ਪੰਨਾ 266}
(ਹੇ ਮਨ !) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ)-ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ ।
ਸਤਸੰਗ ਵਿਚ (ਰਹਿ ਕੇ) ਭੈੜੀ ਮਤਿ (ਰੂਪ) ਮੈਲ ਦੂਰ ਕੀਤੀ ਜਾਏ
ਇਹ ਕੰਮ ਹੋਰ ਸਾਰੀਆਂ ਧਾਰਮਿਕ ਰਸਮਾਂ ਨਾਲੋਂ ਉੱਤਮ ਹੈ ।
ਹੇ ਮਨ ! ਸਦਾ ਪ੍ਰਭੂ ਦਾ ਨਾਮ ਜਪ-ਇਹ ਉੱਦਮ (ਹੋਰ) ਸਾਰੇ ਉੱਦਮਾਂ ਨਾਲੋਂ ਭਲਾ ਹੈ । ਪ੍ਰਭੂ ਦਾ ਜਸ (ਕੰਨਾਂ ਨਾਲ) ਸੁਣ (ਤੇ) ਜੀਭ ਨਾਲ ਬੋਲ-(ਪ੍ਰਭੂ ਦੇ ਜਸ ਦੀ ਇਹ) ਆਤਮਕ ਜੀਵਨ ਦੇਣ ਵਾਲੀ ਬਾਣੀ ਹੋਰ ਸਭ ਬਾਣੀਆਂ ਨਾਲੋਂ ਸੁੰਦਰ ਹੈ ।
ਹੇ ਨਾਨਕ ! ਜਿਸ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਉਹ (ਹਿਰਦਾ-ਰੂਪ) ਥਾਂ ਹੋਰ ਸਾਰੇ (ਤੀਰਥ) ਅਸਥਾਨਾਂ ਤੋਂ ਪਵਿਤ੍ਰ ਹੈ ।8।3।
Of all religions, the best religion
is to chant the Name of the God and maintain pure conduct.
Of all religious rituals, the most sublime ritual
is to erase the filth of the dirty mind in the Company of the Holy.
Of all efforts, the best effort
is to chant the Name of the God in the heart, forever.
Of all speech, the most ambrosial speech
is to hear the God's Praise and chant it with the tongue.
Of all places, the most sublime place,
O Nanak, is that heart in which the Name of the God abides. ||8||3||
No comments:
Post a Comment
Express Your Views