DOWNLOAD
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥1॥
Even after bathing hundreds of thousands of times, mind cannot be cleansed.
By sitting constantly in meditation and remaining mute, inner silence is not obtained.
By piling up loads of worldly goods, the greed for more is not appeased.
I may have hundreds of thousands of clever tricks, but not even one of them will go along with me in the end.
So how can one become capable for Enlightenment?
And how can the veil of wickedness & illusion be torn away?
And how can the veil of wickedness & illusion be torn away?
O Nanak, the only way which has been ordained since beginning is,
To obey The God's will
And live life as per His Command ||1||
To obey The God's will
And live life as per His Command ||1||
ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ । ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ ।
ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ। ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)।
(ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ।1।
ਭਾਵ :- ਪ੍ਰਭੂ ਨਾਲੋਂ ਜੀਵ ਦੀ ਵਿੱਥ ਮਿਟਾਣ ਦਾ ਇਕੋ ਹੀ ਤਰੀਕਾ ਹੈ ਕਿ ਜੀਵ ਉਸ ਦੀ ਰਜ਼ਾ ਵਿਚ ਤੁਰੇ। ਇਹ ਅਸੂਲ ਧੁਰ ਤੋਂ ਹੀ ਰੱਬ ਵਲੋਂ ਜੀਵ ਲਈ ਜਰੂਰੀ ਹੈ। ਪਿਤਾ ਦੇ ਕਹੇ ਵਿਚ ਪੁੱਤਰ ਤੁਰਦਾ ਰਹੇ ਤਾਂ ਪਿਆਰ, ਨਾ ਤੁਰੇ ਤਾਂ ਵਿੱਥ ਪੈਂਦੀ ਜਾਂਦੀ ਹੈ।
No comments:
Post a Comment
Express Your Views